ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੇ IAS ਦੇ ਅਹੁਦੇ ਤੋਂ ਦਿਤਾ ਅਸਤੀਫ਼ਾ, ਹੋ ਸਕਦੇ ਭਾਜਪਾ ਵਿਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ, ਜੋ ਕਿ ਆਈ.ਏ.ਐੱਸ. ਅਫ਼ਸਰ ਸਨ, ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਖਬਰਾਂ ਹਨ ਕਿ ਉਹ ਭਾਜਪਾ ਜਾ ਸਕਦੇ ਹਨ। ਇਸ ਦੇ ਨਾਲ ਹੀ ਇਸ ਵਾਰ ਲੋਕ ਸਭਾ ਚੋਣਾਂ ‘ਚ ਆਪਣਾ ਹੱਥ ਆਜ਼ਮਾ ਸਕਦੇ ਹਨ। ਉਨ੍ਹਾਂ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਭਾਜਪਾ ‘ਚ ਸ਼ਾਮਲ ਹੋ ਕੇ ਚੋਣ ਮੈਦਾਨ ‘ਚ ਉਤਰਨਗੇ ਅਤੇ ਬਠਿੰਡਾ ਤੋਂ ਉਮੀਦਵਾਰ ਹੋ ਸਕਦੇ ਹਨ।

Spread the love