ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਕਿਹਾ ਕਿ ਉੱਤਰ-ਪੱਛਮ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਵਾਪਸ ਆਉਣ ਦੀ ਉਮੀਦ ਹੈ। ਜਦੋਂ ਕਿ ਅਗਲੇ 5 ਦਿਨਾਂ ਵਿੱਚ ਉੱਤਰ-ਪੂਰਬੀ ਭਾਰਤ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਜਦੋਂ ਕਿ ਅਗਲੇ 24 ਘੰਟਿਆਂ ਵਿੱਚ ਮੱਧ ਭਾਰਤ ਅਤੇ ਗੁਜਰਾਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਇਸ ਤੋਂ ਬਾਅਦ ਅਗਲੇ ਛੇ ਦਿਨਾਂ ਵਿੱਚ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਇਸ ਦੇ ਨਾਲ ਹੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਕੱਲ੍ਹ ਦਿੱਲੀ ਸਕੱਤਰੇਤ ਵਿਖੇ ਹੀਟ ਐਕਸ਼ਨ ਪਲਾਨ ਲਾਂਚ ਕਰਨਗੇ। ਇਹ ਦਿੱਲੀ ਵਿੱਚ ਪਹਿਲੀ ਵਾਰ ਹੋ ਰਿਹਾ ਹੈ।
