ਗੁਰਪਤਵੰਤ ਪੰਨੂ ਦੀ ਧਮਕੀ ਤੋਂ ਬਾਅਦ ਕੈਨੇਡਾ ‘ਚ ਅਲਰਟ ਜਾਰੀ

ੳਟਾਵਾ, 11 ਨਵੰਬਰ (ਰਾਜ ਗੋਗਨਾ)- ਖਾਲਿਸਤਾਨੀ ਸੰਗਠਨ ਨੇ 19 ਨਵੰਬਰ ਨੂੰ ਏਅਰ ਇੰਡੀਆ ਦੇ ਯਾਤਰੀ ਜਹਾਜ਼ ਨੂੰ ਨਿਸ਼ਾਨਾ ਬਣਾਉਣ ਦੀ ਖਾਲਿਸਤਾਨੀ ਸਮਰਥਕ ਪੰਨੂ ਵੱਲੋ ਵੀਡੀੳ ਜਾਰੀ ਕਰਕੇ ਧਮਕੀ ਦਿੱਤੀ ਹੈ। ਇਸ ਦੌਰਾਨ ਖਾਲਿਸਤਾਨੀਆਂ ਦੇ ਇਕ ਸਮੇਂ ਦੇ ਸਮਰਥਕ ਰਹੇ ਕੈਨੇਡਾ ਨੇ ਦਾਅਵਾ ਕੀਤਾ ਹੈ ਕਿ ਉਹ ਧਮਕੀਆਂ ਤੋਂ ਜਾਣੂ ਹੈ ਅਤੇ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਚੌਕਸ ਕਰ ਦਿੱਤਾ ਗਿਆ ਹੈ। ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਸਰਗਰਮ ਖਾਲਿਸਤਾਨੀਆਂ ਨੇ ਅਹਿਮਦਾਬਾਦ ਭਾਰਤ ਵਿੱਚ ਖੇਡੇ ਜਾਣ ਵਾਲੇ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਵਾਲੇ ਦਿਨ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਹੈ। ਅਜਿਹੇ ‘ਚ ਕੈਨੇਡਾ ਸਰਕਾਰ ਅਤੇ ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਵੀ ਚੌਕਸ ਹੋ ਗਈ ਹੈ ਅਤੇ ਦਾਅਵਾ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੇ ਅੱਤਵਾਦੀ ਖਤਰੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਕੈਨੇਡਾ ਦੇ ਟਰਾਂਸਪੋਰਟ ਮੰਤਰੀ ਪਾਬਲੋ ਰੋਡਰਿਗਜ਼ ਨੇ ਆਪਣੇ ਟਵਿੱਟਰ ‘ਤੇ ਟਵੀਟ ਕੀਤਾ ਕਿ ਹਵਾਬਾਜ਼ੀ ਖੇਤਰ ‘ਚ ਆਨਲਾਈਨ ਮਿਲ ਰਹੀਆਂ ਧਮਕੀਆਂ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਅਸੀਂ ਆਪਣੇ ਸੁਰੱਖਿਆ ਭਾਈਵਾਲਾਂ ਦੇ ਸੰਪਰਕ ਵਿੱਚ ਹਾਂ ਅਤੇ ਕੈਨੇਡੀਅਨ ਨਾਗਰਿਕਾਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਹੋਣ ਦੇਵਾਂਗੇ। ਕੈਨੇਡੀਅਨ ਪੁਲਿਸ ਨੇ ਕਿਹਾ ਕਿ ਮਿਲੀ ਔਨਲਾਈਨ ਧਮਕੀ ਬਹੁਤ ਹੀ ਗੰਭੀਰ ਮਾਮਲਾ ਹੈ।ਅਤੇ ਅਸੀਂ ਸੁਰੱਖਿਆ ਲਈ ਤਿਆਰ ਹਾਂ। ਦੂਜੇ ਪਾਸੇ ਭਾਰਤ ਨੇ ਕੈਨੇਡਾ ਵਿੱਚ ਸਰਗਰਮ ਭਾਰਤ ਵਿਰੋਧੀ ਕੱਟੜਪੰਥੀ ਖਾਲਿਸਤਾਨੀਆਂ ਨੂੰ ਲੈ ਕੇ ਅਮਰੀਕਾ ਕੋਲ ਵੀ ਮਾਮਲਾ ਉਠਾਇਆ ਹੈ। ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਕਿਹਾ ਕਿ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰੱਖਿਆ ਮੰਤਰੀ ਯੇਡ ਆਸਟਿਨ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਖਾਲਿਸਤਾਨੀਆਂ ਦਾ ਮੁੱਦਾ ਉਠਾਇਆ ਗਿਆ। ਭਾਰਤ ਨੇ ਅਮਰੀਕਾ ਅਤੇ ਕੈਨੇਡਾ ਦੀਆਂ ਸਰਕਾਰਾਂ ਨੂੰ ਅਜਿਹੇ ਮਾੜੇ ਤੱਤਾਂ ਵਿਰੁੱਧ ਕਾਰਵਾਈ ਕਰਨ ਲਈ ਵੀ ਕਿਹਾ ਹੈ।ਅਤੇ ਔਨਲਾਈਨ ਧਮਕੀਆਂ ਤੋਂ ਬਾਅਦ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ।ਕੈਨੇਡੀਅਨ ਸਰਕਾਰ ਕੈਨੇਡਾ ਦੀ ਧਰਤੀ ‘ਤੇ ਖਾਲਿਸਤਾਨੀਆਂ ਦੀ ਖੁੱਲ੍ਹ ਕੇ ਹਮਾਇਤ ਕਰ ਰਹੀ ਹੈ, ਜੋ ਭਾਰਤ ਵਿਰੋਧੀ ਕਾਰਵਾਈਆਂ ਕਰ ਰਹੇ ਹਨ। ਕੈਨੇਡਾ ਨੇ ਹਾਲ ਹੀ ‘ਚ ਭਾਰਤ ‘ਤੇ ਮਾਰੇ ਗਏ ਖਾਲਿਸਤਾਨੀ ਨੇਤਾ ਅਮਰਜੀਤ ਨਿੱਝਰ ਦੀ ਹੱਤਿਆ ਦਾ ਸ਼ੱਕ ਕੀਤਾ ਸੀ। ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਵਿਵਾਦ ਵਧ ਗਿਆ ਹੈ। ਕੈਨੇਡਾ ਨੇ ਭਾਰਤ ਤੋਂ ਆਪਣੇ 41 ਅਧਿਕਾਰੀਆਂ ਨੂੰ ਵਾਪਸ ਬੁਲਾ ਲਿਆ ਹੈ। ਉਸ ਸਮੇਂ ਖਾਲਿਸਤਾਨੀਆਂ ਵੱਲੋਂ ਏਅਰ ਇੰਡੀਆ ਦੇ ਜਹਾਜ਼ ਨੂੰ ਉਡਾਉਣ ਦੀ ਖੁੱਲ੍ਹੀ ਧਮਕੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ 1985 ਵਿੱਚ ਖਾਲਿਸਤਾਨੀਆਂ ਨੇ ਏਅਰ ਇੰਡੀਆ ਦੇ ਜਹਾਜ਼ ਨੂੰ ਉਡਾ ਦਿੱਤਾ ਸੀ ਜਿਸ ਵਿੱਚ 268 ਕੈਨੇਡੀਅਨ, 27 ਬ੍ਰਿਟਿਸ਼ ਅਤੇ 24 ਭਾਰਤੀਆਂ ਸਮੇਤ 329 ਲੋਕ ਮਾਰੇ ਗਏ ਸਨ।

Spread the love