ਮੁੱਖ ਮੰਤਰੀ ਸਮੇਤ ਸਾਰੇ ਮੰਤਰੀ ਤੇ ਵਿਧਾਇਕ ਕੱਲ੍ਹ ਰੱਖਣਗੇ ਵਰਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਵਰਕਰਾਂ ਨਾਲ ਐਤਵਾਰ ਨੂੰ ਵਰਤ ਰੱਖਣਗੇ। ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ 7 ​​ਅਪ੍ਰੈਲ ਨੂੰ ਦੇਸ਼ ਵਿਆਪੀ ਵਿਆਪਕ ਵਰਤ ਦਾ ਸੱਦਾ ਦਿਤਾ ਹੈ।
‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਪਿਛਲੇ ਮਹੀਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

Spread the love