ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਕਾਰਨ ਹੋਈ ਭਿਆਨਕ ਤਬਾਹੀ ਵਿੱਚ ਹੁਣ ਤੱਕ 334 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਤਬਾਹੀ ‘ਚ ਸੈਂਕੜੇ ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਭਾਰੀ ਮੀਂਹ ਕਾਰਨ ਅਚਾਨਕ ਜ਼ਮੀਨ ਖਿਸਕਣ ਕਾਰਨ ਸੈਂਕੜੇ ਘਰ ਮਲਬੇ ਹੇਠ ਦੱਬ ਗਏ, ਜਿਸ ਕਾਰਨ ਜਾਨੀ ਤੇ ਮਾਲੀ ਨੁਕਸਾਨ ਹੋਇਆ।ਇਸ ਹਾਦਸੇ ਤੋਂ ਬਾਅਦ ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਇਸ ਦੌਰਾਨ ਮਸ਼ਹੂਰ ਹਸਤੀਆਂ ਵੀ ਪੀੜਤਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਪੁਸ਼ਪਾ ਫੇਮ ਅਦਾਕਾਰ ਅੱਲੂ ਅਰਜੁਨ ਨੇ ਵੀ ਮਦਦ ਦਾ ਐਲਾਨ ਕੀਤਾ ਹੈ।ਅੱਲੂ ਅਰਜੁਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਉੱਤੇ ਹਾਦਸੇ ਪ੍ਰਤੀ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਕੇਰਲ ਦੇ ਮੁੱਖ ਮੰਤਰੀ ਰਾਹਤ ਫੰਡ ਵਿੱਚ 25 ਲੱਖ ਰੁਪਏ ਦਾਨ ਕਰਨ ਦਾ ਐਲਾਨ ਕੀਤਾ।ਅੱਲੂ ਨੇ ਲਿਖਿਆ, “ਮੈਂ ਵਾਇਨਾਡ ਵਿੱਚ ਹਾਲ ਹੀ ਵਿੱਚ ਜ਼ਮੀਨ ਖਿਸਕਣ ਤੋਂ ਬਹੁਤ ਦੁਖੀ ਹਾਂ। ਕੇਰਲ ਨੇ ਹਮੇਸ਼ਾ ਮੈਨੂੰ ਬਹੁਤ ਪਿਆਰ ਦਿੱਤਾ ਹੈ। ਹੁਣ ਮੈਂ ਮੁੜ ਵਸੇਬਾ ਕਾਰਜ ਲਈ ਕੇਰਲ ਦੇ ਮੁੱਖ ਮੰਤਰੀ ਰਾਹਤ ਫੰਡ ਵਿੱਚ 25 ਲੱਖ ਰੁਪਏ ਦਾਨ ਕਰਕੇ ਆਪਣਾ ਹਿੱਸਾ ਪਾਉਣਾ ਚਾਹੁੰਦਾ ਹਾਂ। ਮੈਂ ਤੁਹਾਡੀ ਸੁਰੱਖਿਆ ਅਤੇ ਤਾਕਤ ਲਈ ਪ੍ਰਾਰਥਨਾ ਕਰਦਾ ਹਾਂ।”