AAP ਵਿਧਾਇਕ ਨੂੰ ਈਡੀ ਨੇ ਕੀਤਾ ਗ੍ਰਿਫਤਾਰ

ਵਕਫ਼ ਬੋਰਡ ਨਿਯੁਕਤੀ ਘੁਟਾਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖ਼ਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਖ਼ਬਰ ਐਨਡੀਟੀਵੀ ਨਿਊਜ਼ ਵੈੱਬਸਾਈਟ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਅਮਾਨਤੁੱਲਾ ਖਾਨ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਈਡੀ ਸਾਹਮਣੇ ਪੇਸ਼ ਹੋਏ। ਉਸ ਤੋਂ ਈਡੀ ਦਫ਼ਤਰ ਵਿੱਚ ਕਰੀਬ 9.5 ਘੰਟੇ ਤੱਕ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਏਜੰਸੀ ਦੇ ਅਧਿਕਾਰੀਆਂ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਅਮਾਨਤੁੱਲਾ ਖਾਨ ਓਖਲਾ ਤੋਂ ਵਿਧਾਇਕ ਹਨ।

Spread the love