ਗੈਰਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਕਾਰਵਾਈ ਹੌਲੀ ਪੈਣ ‘ਤੇ ਰਾਸ਼ਟਰਪਤੀ ਡੋਨਲਡ ਟਰੰਪ ਬਹੁਤ ਨਾਰਾਜ਼ ਹਨ। ਜਿਸ ਤੋਂ ਬਾਅਦ ਹੁਣ ਉਹਨਾਂ ਨੇ ਇਸ ਪ੍ਰਤੀਕਿਰਿਆ ਨੂੰ ਤੇਜ਼ ਕਰਨ ਲਈ ਅਮਰੀਕਾ ਵਿਚ ਨਾਜਾਇਜ਼ ਤਰੀਕੇ ਨਾਲ ਮੌਜੂਦ ਉਨ੍ਹਾਂ 6 ਲੱਖ ਬੱਚਿਆਂ ਨੂੰ ਕਾਬੂ ਕਰਨ ਦੇ ਹੁਕਮ ਦਿੱਤੇ ਗਏ ਹਨ।ਇੰਮੀਗ੍ਰੇਸ਼ਨ ਅਦਾਲਤਾਂ ਵਲੋਂ ਜਾਰੀ ਕੀਤੇ ਗਏ ਇੱਕ ਅੰਕੜੇ ਮੁਤਾਬਕ 31 ਹਜ਼ਾਰ ਨਾਬਾਲਗ ਸੁਣਵਾਈ ਦੌਰਾਨ ਗੈਰਹਾਜ਼ਰ ਰਹੇ ਹਨ ਅਤੇ ਹੁਣ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਡਿਪੋਰਟ ਕਰਨ ਲਈ ICE ਨੂੰ ਆਦੇਸ਼ ਮਿਲ ਗਏ ਹਨ। ਟਰੰਪ ਦੇ ਬਾਰਡਰ ਜ਼ਾਰ ਟੌਮ ਹੋਮਨ ਦਾ ਕਹਿਣਾ ਹੈ ਕਿ ਬਾਇਡਨ ਦੇ ਕਾਰਜਕਾਲ ਦੌਰਾਨ 3 ਲੱਖ ਬੱਚਿਆਂ ਨੇ ਬਗੈਰ ਮਾਪਿਆਂ ਤੋਂ ਅਮਰੀਕਾ ਦੀ ਸਰਹੱਦ ਪਾਰ ਕੀਤੀ ਜਦਕਿ ਇੰਮੀਗ੍ਰੇਸ਼ਨ ਮਾਹਰਾਂ ਦਾ ਮੰਨਣਾ ਹੈ ਕਿ 2019 ਮਗਰੋਂ 6 ਲੱਖ ਤੋਂ ਵੱਧ ਪਰਵਾਸੀ ਬੱਚੇ ਮੈਕਸੀਕੋ ਦਾ ਬਾਰਡਰ ਪਾਰ ਕਰ ਕੇ ਅਮਰੀਕਾ ਵਿਚ ਦਾਖਲ ਹੋਏ। ਇਨ੍ਹਾਂ ਵਿਚੋਂ ਹਜ਼ਾਰਾਂ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਹੋ ਚੁੱਕੇ ਹਨ।
