ਡੋਨਾਲਡ ਟਰੰਪ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਇਸ ਨਾਲ ਉਹ ਅਧਿਕਾਰਤ ਤੌਰ ‘ਤੇ ਦੇਸ਼ ਦੇ ਰਾਸ਼ਟਰਪਤੀ ਬਣ ਗਏ ਹਨ। ਟਰੰਪ ਨੇ ਅਹੁਦਾ ਸੰਭਾਲਦੇ ਹੀ ਕਈ ਕਾਰਜਕਾਰੀ ਆਦੇਸ਼ਾਂ ‘ਤੇ ਦਸਤਖਤ ਕੀਤੇ ਹਨ। ਇਨ੍ਹਾਂ ਵਿੱਚ ਵਿਸ਼ਵ ਸਿਹਤ ਸੰਗਠਨ (WHO) ਦੀ ਮੈਂਬਰਸ਼ਿਪ ਤੋਂ ਅਮਰੀਕਾ ਨੂੰ ਵਾਪਸ ਲੈਣ ਦਾ ਹੁਕਮ ਵੀ ਸ਼ਾਮਲ ਹੈ।ਟਰੰਪ ਸਹੁੰ ਚੁੱਕਣ ਤੋਂ ਬਾਅਦ ਓਵਲ ਦਫਤਰ ਪਹੁੰਚੇ। ਉਸਨੇ ਇੱਥੇ ਕਈ ਕਾਰਜਕਾਰੀ ਆਦੇਸ਼ਾਂ ‘ਤੇ ਦਸਤਖਤ ਕੀਤੇ। ਇਸ ਦੌਰਾਨ ਉਨ੍ਹਾਂ ਨੇ ਬਿਡੇਨ ਸਰਕਾਰ ਦੇ ਵੱਡੀ ਗਿਣਤੀ ‘ਚ 78 ਫੈਸਲਿਆਂ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੈਰਿਸ ਜਲਵਾਯੂ ਸਮਝੌਤੇ ਤੋਂ ਅਮਰੀਕਾ ਦੇ ਪਿੱਛੇ ਹਟਣ ਦਾ ਐਲਾਨ ਕੀਤਾ।ਟਰੰਪ ਨੇ ਕਿਹਾ ਕਿ ਅਸੀਂ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕਰਨ ਜਾ ਰਹੇ ਹਾਂ। ਸਭ ਤੋਂ ਪਹਿਲਾਂ ਮੈਂ ਪਿਛਲੀ ਸਰਕਾਰ ਵੱਲੋਂ ਲਏ ਗਏ ਵਿਨਾਸ਼ਕਾਰੀ ਫੈਸਲਿਆਂ ਨੂੰ ਰੱਦ ਕਰਾਂਗਾ। ਇਹ ਅਮਰੀਕੀ ਇਤਿਹਾਸ ਦੀ ਸਭ ਤੋਂ ਭੈੜੀ ਸਰਕਾਰ ਸੀ।
