ਜਲਦ ਹੀ ਸਹੁੰ ਚੁੱਕ ਸਕਦੇ ਨੇ ਅੰਮ੍ਰਿਤਪਾਲ ਸਿੰਘ ,ਸਰਕਾਰ ਨੇ ਲੋਕ ਸਭਾ ਸਪੀਕਰ ਨੂੰ ਭੇਜੀ ਅਰਜ਼ੀ

ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ (Amritpal Singh) ਜਲਦ ਹੀ ਸਾਂਸਦ ਵਜੋਂ ਸਹੁੰ ਚੁੁੱਕ ਸਕਦੇ ਹਨ। ਇਸ ਦੇ ਲਈ ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖਿਆ ਹੈ। ਬੀਤੇ ਦਿਨੀਂ ਅੰਮ੍ਰਿਤਪਾਲ ਸਿੰਘ ਪਰਿਵਾਰ ਵੱਲੋਂ ਡੀਸੀ ਅੰਮ੍ਰਿਤਸਰ ਨੂੰ ਪੈਰੋਲ ਲਈ ਅਰਜ਼ੀ ਭੇਜੀ ਗਈ ਸੀ। ਇਸ ’ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜੀ ਗਈ ਹੈ।ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਅੰਮ੍ਰਿਤਸਰ ਵਿੱਚ ਨੈਸ਼ਨਲ ਸਕਿਉਰਿਟੀ ਐਕਟ (NSA) ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਲਈ ਪੈਰੋਲ ਲਈ ਅੰਮ੍ਰਿਤਸਰ ਦੇ ਡੀਸੀ ਨੂੰ ਅਰਜ਼ੀ ਦਿੱਤੀ ਗਈ ਸੀ।ਜਿਸ ਤੋਂ ਬਾਅਦ ਇਹ ਅਰਜ਼ੀ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਭੇਜੀ ਗਈ ਸੀ, ਜਿਨ੍ਹਾਂ ਨੇ ਇਸ ‘ਤੇ ਕਾਰਵਾਈ ਕਰਦੇ ਹੋਏ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਲੋਕ ਸਭਾ ਸਪੀਕਰ ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਪੰਜਾਬ ਸਰਕਾਰ ਵੱਲੋਂ ਅਰਜ਼ੀ ਭੇਜ ਤੋਂ ਬਾਅਦ ਉਨ੍ਹਾਂ ਨੇ ਸਪੀਕਰ ਤੋਂ ਕੱਲ੍ਹ ਹੀ ਸਮਾਂ ਮੰਗਿਆ ਹੈ।

Spread the love