ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਨਾਮਜ਼ਦਗੀ ਕੀਤੀ ਦਾਖ਼ਲ

ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਸ੍ਰੀ ਖਡੂਰ ਸਾਹਿਬ ਸੰਸਦੀ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਅੰਮ੍ਰਿਤਪਾਲ ਨੇ ਜੇਲ੍ਹ ਤੋਂ ਇਹ ਨਾਮਜ਼ਦਗੀ ਦਾਖ਼ਲ ਕੀਤੀ ਹੈ। ਨਾਮਜ਼ਦਗੀ ਪ੍ਰਕਿਰਿਆ ਦੀ ਨਿਗਰਾਨੀ ਡਿਬਰੂਗੜ੍ਹ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ।ਆਜ਼ਾਦ ਤੌਰ ‘ਤੇ ਚੋਣ ਲੜ ਰਹੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਉਨ੍ਹਾਂ ਦੇ ਪ੍ਰਪੋਜਰ ਸੁਖਚੈਨ ਸਿੰਘ (ਚਾਚਾ) ਨੇ ਏਆਰਓ ਸਿਮਰਨਦੀਪ ਸਿੰਘ ਨੂੰ ਸੌਂਪੇ। ਅੰਮ੍ਰਿਤਪਾਲ ਵੱਲੋਂ ਦਿੱਤੇ ਹਲਫ਼ਨਾਮੇ ਵਿੱਚ ਖੁਲਾਸਾ ਹੋਇਆ ਹੈ ਕਿ ਉਸ ਕੋਲ ਸਿਰਫ਼ ਹਜ਼ਾਰ ਰੁਪਏ ਹਨ। ਅੰਮ੍ਰਿਤਪਾਲ ਕੋਲ ਨਾ ਤਾਂ ਕੋਈ ਜਾਇਦਾਦ ਹੈ ਅਤੇ ਨਾ ਹੀ ਕੋਈ ਗਹਿਣਾ। ਹਾਲਾਂਕਿ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਕੋਲ ਕਰੀਬ 18.17 ਲੱਖ ਰੁਪਏ ਦੀ ਜਾਇਦਾਦ ਹੈ। ਜਿਸ ਵਿੱਚ ਕਿਰਨਦੀਪ ਕੌਰ ਦੇ ਖਾਤੇ ਵਿੱਚ ਕਰੀਬ 4 ਲੱਖ ਰੁਪਏ ਅਤੇ ਕਰੀਬ 14 ਲੱਖ ਰੁਪਏ ਦੇ ਗਹਿਣੇ ਹਨ।

Spread the love