ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ

ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ। ਉਨ੍ਹਾਂ ਦੇ ਵਕੀਲ ਅਤੇ ਸਾਬਕਾ ਐਮ.ਪੀ. ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਆਏ । ਉਨ੍ਹਾਂ ਵਲੋਂ ਅੰਮ੍ਰਿਤਪਾਲ ਨੂੰ ਬੇਨਤੀ ਕੀਤੀ ਗਈ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ।

Spread the love