ਸੰਸਦ ਮੈਂਬਰ ਵਜੋਂ ਅੰਮ੍ਰਿਤਪਾਲ ਸਿੰਘ ਭਲਕੇ ਚੁੱਕਣਗੇ ਸਹੁੰ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਬਤੌਰ ਸੰਸਦ ਮੈਂਬਰ ਹਲਫ਼ ਲਵੇਗਾ। ਪੰਜਾਬ ਪੁਲੀਸ ਦੀ ਟੀਮ ਅੱਜ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨਾਂ ਤੱਕ ਦੀ ਪੈਰੋਲ ਦੇ ਦਿੱਤੀ ਹੈ ਜੋ 5 ਜੁਲਾਈ ਤੋਂ ਸ਼ੁਰੂ ਹੋਵੇਗੀ। ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਨੂੰ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ।

Spread the love