ਪੰਜਾਬ ‘ਚ ਸਭ ਤੋਂ ਵੱਡੇ ਫਰਕ ਨਾਲ ਜਿੱਤਿਆ ਅੰਮ੍ਰਿਤਪਾਲ ਸਿੰਘ

ਕਾਂਗਰਸ ਨੇ ਅੰਮ੍ਰਿਤਸਰ, ਜਲੰਧਰ, ਫਤਿਹਗੜ੍ਹ ਸਾਹਿਬ, ਫ਼ਿਰੋਜ਼ਪੁਰ, ਪਟਿਆਲਾ, ਲੁਧਿਆਣਾ ਅਤੇ ਗੁਰਦਾਸਪੁਰ ਤੋਂ ਜਿੱਤ ਹਾਸਲ ਕੀਤੀ ਹੈ। ਜਦੋਂਕਿ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਸੰਗਰੂਰ ਤੋਂ ਜਿੱਤ ਹਾਸਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਬਠਿੰਡਾ ਦੀ ਸੀਟ ਨਾਲ ਸਬਰ ਕਰਨਾ ਜਦਕਿ ਭਾਜਪਾ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ। ਹਾਲਾਂਕਿ ਪਟਿਆਲਾ, ਫਿਰੋਜ਼ਪੁਰ ਅਤੇ ਲੁਧਿਆਣਾ ਵਿਚ ਭਾਜਪਾ ਨੇ ਟੱਕਰ ਦਿੱਤੀ।
ਖਡੂਰ ਸਾਹਿਬ ਅਤੇ ਫਰੀਦਕੋਟ ਹਲਕੇ ਚੋਂ 2 ਆਜ਼ਾਦ ਉਮੀਦਵਾਰਾਂ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ। ਖਡੂਰ ਸਾਹਿਬ ਤੋਂ ਅਮ੍ਰਿਤਪਾਲ ਸਿੰਘ ਨੇ ਜੇਲ੍ਹ ਚ ਬੈਠੇ ਹੀ 197120 ਵੋਟਾਂ ਨਾਲ ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ ਮਾਤ ਦਿੱਤੀ। ਖਡੂਰ ਸਾਹਿਬ ਤੋਂ ਕੈਬਿਨੇਟ ਮੰਤਰੀ ਲਾਲਜੀਤ ਭੁੱਲਰ ਤੀਜੇ ਨੰਬਰ ਤੇ ਰਹੇ, ਉਨ੍ਹਾਂ ਨੂੰ ਸਿਰਫ 194836 ਵੋਟਾਂ ਪਈਆਂ। ਸੱਤਾ ਧਿਰ ਆਮ ਆਦਮੀ ਪਾਰਟੀ ਦੇ 4 ਮੰਤਰੀ ਬੁਰੀ ਤਰ੍ਹਾਂ ਹਾਰੇ। ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ ਕਾਂਗਰਸ ਦੇ ਗੁਰਜੀਤ ਔਜਲਾ ਤੋਂ 40301 ਵੋਟਾਂ ਨਾਲ ਹਾਰੇ। ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਅਕਾਲੀ ਦਲ ਦੇ ਹਰਸਿਮਰਤ ਕੌਰ ਬਾਦਲ ਤੋਂ 49656 ਵੋਟਾਂ ਨਾਲ ਪੱਛੜੇ।

Spread the love