ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅੱਜ ਲਿਆਂਦਾ ਜਾਵੇਗਾ ਪੰਜਾਬ

ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਪੰਜਾਬ ਪੁਲੀਸ ਵੱਲੋਂ ਵੀਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਕੌਮੀ ਸੁਰੱਖਿਆ ਐਕਟ (NSA) ਦੇ ਦੋਸ਼ ਵਾਪਸ ਲਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ ਪਰ ਬਾਅਦ ਵਿਚ ਪੰਜਾਬ ਪੁਲੀਸ ਨੇ ਇੱਕ ਹੋਰ ਮਾਮਲੇ ਵਿੱਚ ਉਨ੍ਹਾਂ ਨੂੰ ਦੁਬਾਰਾ ਗ੍ਰਿਫਤਾਰ ਕਰ ਲਿਆ ਸੀ।ਪੰਜਾਬ ਪੁਲੀਸ ਨੇ ਉਨ੍ਹਾਂ ਨੂੰ 2023 ਵਿੱਚ ਅੰਮ੍ਰਿਤਸਰ ਦੇ ਬਾਹਰਵਾਰ ਇੱਕ ਪੁਲੀਸ ਸਟੇਸ਼ਨ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ ਦੁਬਾਰਾ ਗ੍ਰਿਫਤਾਰ ਕੀਤਾ ਅਤੇ ਇੱਥੋਂ ਦੀ ਇੱਕ ਅਦਾਲਤ ਤੋਂ ਉਨ੍ਹਾਂ ਦਾ ਰਾਹਦਾਰੀ ਰਿਮਾਂਡ ਹਾਸਲ ਕੀਤਾ।

Spread the love