ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫਤਾਰ,ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਉਸ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਗੁਰਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ ਜਿੱਥੇ ਉਹ ਹਜੂਰ ਸਾਹਿਬ ਮਹਾਰਾਸ਼ਟਰ ਤੋਂ ਵਾਪਸ ਆ ਰਿਹਾ ਸੀ ।

Spread the love