ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਦਾ ਐਲਾਨ “ਵਿਰਾਸਤੀ ਮਾਰਗ ਵਿਖੇ ਚੱਲ ਰਿਹਾ ਰੋਸ ਧਰਨਾ ਹੋਵੇਗਾ ਖ਼ਤਮ”

ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਾਵਰ ਵਜੋਂ ਚੋਣ ਲੜਣ ਦਾ ਐਲਾਨ ਕਰਨ ਮਗਰੋਂ ਤੇ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਉਨ੍ਹਾਂ ਦੇ ਮਾਤਾ-ਪਿਤਾ ਅਤੇ ਹੋਰ ਸਮਰਥਕਾਂ ਤੇ ਸੰਗਤਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਐਲਾਨ ਕੀਤਾ ਕਿ ਡਿਬਰੂਗੜ੍ਹ ਜੇਲ੍ਹ ਨਜ਼ਰਬੰਦਾਂ ਦੀ ਰਿਹਾਈ ਲਈ ਵਿਰਾਸਤੀ ਮਾਰਗ ਵਿਚ ਚੱਲ ਰਿਹਾ ਰੋਸ ਧਰਨਾ ਹੁਣ ਸਮਾਪਤ ਕਰ ਦਿੱਤਾ ਜਾਵੇਗਾ ਤੇ ਸਾਰਾ ਧਿਆਨ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ‘ਤੇ ਕੇਂਦਰਿਤ ਕੀਤਾ ਜਾਵੇਗਾ।

Spread the love