ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਪਟੀਸ਼ਨ ਅੱਜ ਪਾਈ ਜਾਵੇਗੀ

ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਡਿਬਰੂਗੜ੍ਹ ਤੋਂ ਨਜ਼ਰਬੰਦ ਐੱਨਐੱਸਏ ਦੇ ਦਸਤਖਤ ਵਾਲਾ ਪੱਤਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਣ ਲਈ ਲੈ ਕੇ ਆਏ ਹਨ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਸੋਮਵਾਰ ਨੂੰ ਕਿਹਾ ਕਿ ਖਡੂਰ ਸਾਹਿਬ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਆਰਜ਼ੀ ਰਿਹਾਈ ਜਾਂ ਪੈਰੋਲ ਦੀ ਮੰਗ ਨੂੰ ਲੈ ਕੇ ਉਸ ਦੇ ਮਾਤਾ-ਪਿਤਾ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਬੇਨਤੀ ਕਰਨਗੇ।ਪਟੀਸ਼ਨ ਸੋਮਵਾਰ ਨੂੰ ਦਾਖਲ ਕੀਤੀ ਜਾਣੀ ਸੀ ਪਰ ਕਿਉਂਕਿ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਸੀ। ਰਾਜ ਸਰਕਾਰ ਨੂੰ ਸੰਬੋਧਿਤ ਪੱਤਰ ਮੰਗਲਵਾਰ ਨੂੰ ਸੌਂਪਿਆ ਜਾਵੇਗਾ। ਵਕੀਲ਼ ਅਨੁਸਾਰ ਇਹ ਪਟੀਸ਼ਨ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਦੀ ਧਾਰਾ 15 ਤਹਿਤ ਦਾਇਰ ਕੀਤੀ ਜਾ ਰਹੀ ਹੈ, ਜਿਸ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਮਾਰਚ ਤੋਂ ਨਜ਼ਰਬੰਦ ਕੀਤਾ ਗਿਆ ਸੀ।

Spread the love