ਪੰਜਾਬ ਦੇ ਚਾਰ ਮੌਜੂਦਾ ਵਿਧਾਇਕ ਇਸ ਵਾਰ ਲੋਕ ਸਭਾ ਮੈਂਬਰ ਚੁਣੇ ਗਏ ਹਨ। ਡੇਰ੍ਹਾ ਬਾਬਾ ਨਾਨਕ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਵਿਧਾਇਕ ਸਨ। ਉਹ ਲੋਕ ਸਭਾ ਮੈਂਬਰ ਚੁਣੇ ਗਏ ਹਨ। ਗਿੱਦੜਬਹਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ। ਉਹ ਲੋਕ ਸਭਾ ਮੈਂਬਰ ਚੁਣੇ ਗਏ ਹਨ। ਬਰਨਾਲਾ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਧਾਇਕ ਸਨ। ਉਹ ਲੋਕ ਸਭਾ ਮੈਂਬਰ ਚੁਣੇ ਗਏ ਹਨ। ਰਾਜਕੁਮਾਰ ਚੱਬੇਵਾਲ ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਹੀ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਉਹ ਵੀ ਲੋਕ ਸਭਾ ਲਈ ਚੁਣੇ ਗਏ ਹਨ। ਇਹਨਾਂ ਸੀਟਾਂ ਵਿੱਚੋਂ ਤਿੰਨ ਸੀਟਾਂ ਉੱਤੇ ਅਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਚੋਣ ਲੜਨ ਦੇ ਐਲਾਨ ਕੀਤੇ ਹਨ।
ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕੁਲਵੰਤ ਸਿੰਘ ਰਾਊਕੇ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ। ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਜ਼ਿਮਨੀ ਚੋਣ ਲੜਨਗੇ। ਡੇਰ੍ਹਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਦਲਜੀਤ ਸਿੰਘ ਕਸਲੀ ਜ਼ਿਮਨੀ ਚੋਣ ਮੈਦਾਨ ਵਿੱਚ ਨਿੱਤਰਨ ਦਾ ਐਲਾਨ ਕੀਤਾ ਹੈ।