ਅੰਮ੍ਰਿਤਪਾਲ ਜੇਲ੍ਹ ਤੋਂ ਹੀ ਭਰਨਗੇ ਨਾਮਜ਼ਦਗੀ ਪੱਤਰ,ਹਾਈ ਕੋਰਟ ਦਾ ਫੈਸਲਾ

ਪੰਜਾਬ ਹਰਿਆਣਾ ਹਾਈਕੋਰਟ ਨੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਹੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਫ਼ੈਸਲਾ ਸੁਣਾਇਆ ਹੈ। ਅੰਮ੍ਰਿਤਪਾਲ ਤੇ ਉਹਦੇ ਸਾਥੀ ਇਸ ਵੇਲੇ ਐਨਐਸਏ ਕੇਸ ਤਹਿਤ ਡਿਬਰੂਗੜ੍ਹ ਜੇਲ੍ਹ ਦੇ ਅੰਦਰ ਬੰਦ ਹਨ। ਹਾਈਕੋਰਟ ਨੇ ਆਪਣੇ ਫ਼ੈਸਲੇ ਵਿਚ ਕਿਹਾ ਹੈ ਕਿ, ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰੀਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣ ਅਤੇ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।

Spread the love