ਅੰਮ੍ਰਿਤਸਰ (Amritsar) ਦੇ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਸਥਿਤ ਬਾਬਾ ਅਟੱਲ ਰਾਏ ਜੀ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਇਕ ਔਰਤ ਵੱਲੋਂ ਛਾਲ ਮਾਰ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਉਕਤ ਔਰਤ ਜਿਵੇਂ ਹੀ ਹੇਠਾਂ ਡਿੱਗੀ ਤਾਂ ਉਹ ਖੂਨ ਨਾਲ ਲੱਥਪੱਥ ਹੋ ਗਈ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਪ੍ਰਾਪਤ ਵੇਰਵਿਆਂ ਅਨੁਸਾਰ ਅੱਜ ਸਵੇਰੇ 10 ਵਜੇ ਦੇ ਕਰੀਬ ਇਕ ਲੜਕੀ ਵਲੋਂ ਨੌ ਮੰਜ਼ਿਲਾਂ ਗੁਰਦੁਆਰਾ ਸਾਹਿਬ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਦੀ ਹੇਠਾਂ ਪਰਿਕਰਮਾ ਵਿਚ ਲੱਗੇ ਸੰਗਮਰਮਰ ਦੇ ਪੱਥਰ ’ਤੇ ਡਿੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੇ ਛਾਲ ਮਾਰਨ ਜਾਂ ਡਿੱਗਣ ਦੇ ਕਾਰਨਾਂ ਅਤੇ ਉਸ ਦੇ ਨਾਂਅ ਅਤੇ ਘਰ ਦੇ ਪਤੇ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵੱਲੋਂ ਉਕਤ ਔਰਤ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।