ਸ੍ਰੀ ਦਰਬਾਰ ਸਾਹਿਬ ‘ਚ ਮਨਾਇਆ ਗਿਆ ਬੰਦੀ ਛੋੜ ਦਿਵਸ

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ ਹੈ। ਇਸ ਮੌਕੇ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਦਿੱਤਾ ਹੈ। ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਆਗੂ ਇੱਥੇ ਸ਼ਾਮਲ ਸਨ। ਇਸ ਮੌਕੇ ਵੱਡੀ ਗਿਣਤੀ ਚ ਸੰਗਤ ਦਰਬਾਰ ਸਾਹਿਬ ਨਤਮਸਤਕ ਹੋਈ। ਜਿੱਥੇ ਇੱਕ ਪਾਸੇ ਅੱਜ ਦੇ ਦਿਨ ਪੂਰੇ ਦੇਸ਼ ਚ ਦੀਵਾਲੀ ਮਨਾਈ ਜਾਂਦੀ ਹੈ ਉੱਥੇ ਦੀ ਸਿੱਖ ਧਰਮ ਚ ਬੰਦੀ ਛੋੜ ਦਿਵਸ ਦਾ ਵਿਸ਼ੇਸ ਮਹੱਤਵ ਹੈ।

Spread the love