ਅੰਮ੍ਰਿਤਸਰ ਦੀ ਅਦਾਲਤ ਨੇ ਧੀ ਨਾਲ ਜਬਰ-ਜਨਾਹ ਤੋਂ ਬਾਅਦ ਕਤਲ ਕਰਨ ਦੇ ਦੋਸ਼ ਹੇਠ ਪਿਤਾ ਨੂੰ ਸੁਣਾਈ ਫਾਂਸੀ

ਅੰਮ੍ਰਿਤਸਰ ਦੀ ਪੋਸਕੋ ਫਾਸਟ ਟਰੈਕ ਅਦਾਲਤ ਨੇ ਬਕਾਲਾ ਦੇ ਪਿੰਡ ਲੱਖੂਵਾਲ ਦੇ ਪ੍ਰਤਾਪ ਸਿੰਘ (36) ਨੂੰ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ-ਜਨਾਹ ਕਰਕੇ ਕਤਲ ਕਰਨ ਦੇ ਮਾਮਲੇ ਵਿੱਚ ਡੇਢ ਲੱਖ ਰੁਪਏ ਜੁਰਮਾਨਾ ਤੇ ਫਾਂਸੀ ਦੀ ਸਜ਼ਾ ਸੁਣਾਈ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਪ੍ਰਤਾਪ ਸਿੰਘ (36) ਨੂੰ ਸਜ਼ਾ ਸੁਣਾਈ ਗਈ ਹੈ। ਇਸ ਦੌਰਾਨ ਬਚਾਅ ਪੱਖ ਦੇ ਵਕੀਲ ਵਲੋਂ ਦਿੱਤੀਆਂ ਦਲੀਲਾਂ ਨਾਲ ਅਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜ਼ਾ ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਪੋਸਕੋ ਐਕਟ ਦੀ ਧਾਰਾ 6 ਤਹਿਤ ਤਾ ਉਮਰ ਭਰ ਲਈ ਉਮਰ ਕੈਦ ਤੇ ਪੰਜਾਹ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਜਾਣਕਾਰੀ ਅਨੁਸਾਰ ਪ੍ਰਤਾਪ ਦੀ ਪਤਨੀ ਪਰਿਵਾਰਕ ਝਗੜੇ ਕਰਕੇ ਆਪਣੇ ਬੱਚਿਆਂ ਨਾਲ ਰਹਿੰਦੀ ਸੀ ਤੇ ਪ੍ਰਤਾਪ ਸਮੇਂ-ਸਮੇਂ ’ਤੇ ਆਪਣੀ ਬੱਚੀ ਨੂੰ ਨਾਲ ਲੈ ਜਾਂਦਾ ਸੀ। ਉਸ ਨੇ ਬੱਚੀ ਨਾਲ ਜਬਰ ਜਨਾਹ ਕਰਕੇ ਉਸ ਦਾ ਕਤਲ ਕਰ ਦਿੱਤਾ ਤੇ ਲਾਸ਼ ਦਰਖਤ ਨਾਲ ਲਟਕਾ ਦਿੱਤੀ। ਥਾਣਾ ਖਿਲਚੀਆਂ ਵਿਚ ਰਮਨਜੀਤ ਕੌਰ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਸੀ।

Spread the love