ਮਹਾਰਾਸ਼ਟਰ ਦੇ ਪੁਣੇ ਵਿੱਚ ਇੱਕ ਹੈਰਾਨੀਜਨਕ ਘਟਨਾ ਵਾਪਰੀ ਹੈ, ਜਿੱਥੇ 11 ਸਾਲ ਦੇ ਬੱਚੇ ਦੀ ਕ੍ਰਿਕਟ ਖੇਡਦੇ ਸਮੇਂ ਮੌਤ ਹੋ ਗਈ।ਦਰਅਸਲ , ਪੁਣੇ ਦੇ ਲੋਹਗਾਂਵ ਵਿੱਚ ਕ੍ਰਿਕਟ ਖੇਡਦੇ ਸਮੇਂ ਬੱਚੇ ਦੇ ਪ੍ਰਾਈਵੇਟ ਪਾਰਟ ‘ਤੇ ਗੇਂਦ ਲੱਗਣ ਕਾਰਨ ਸੱਟ ਲੱਗ ਗਈ। ਜਿਸ ਕਾਰਨ ਉਸਦੀ ਪਿਚ ‘ਤੇ ਹੀ ਮੌਤ ਹੋ ਗਈ। ਬੱਚੇ ਦੀ ਮੌਤ ਤੋਂ ਬਾਅਦ ਉੱਥੇ ਹੜਕੰਪ ਮੱਚ ਗਿਆ। ਮ੍ਰਿਤਕ ਮੁੰਡੇ ਦੀ ਪਛਾਣ ਸ਼ੌਰਿਆ ਉਰਫ ਸੰਭੂ ਕਾਲਿਦਾਸ ਖਾਂਡਵੇ ਦੇ ਵਜੋਂ ਹੋਈ ਹੈ। ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਰਿਪੋਰਟਾਂ ਮੁਤਾਬਕ ਸ਼ੌਰਿਆ ਆਪਣੇ ਹੋਰ ਦੋਸਤਾਂ ਨਾਲ ਕ੍ਰਿਕਟ ਦੀ ਪ੍ਰੈਕਟਿਸ ਕਰ ਰਿਹਾ ਸੀ।