ਨਾਮੀ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਪਈ ਏਅਰ ਹੋਸਟੇਸ ਨਾਲ ਜਬਰ ਜਨਾਹ

ਹਰਿਆਣਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਗੁਰੂਗ੍ਰਾਮ ਦੇ ਇੱਕ ਮਸ਼ਹੂਰ ਹਸਪਤਾਲ ਵਿੱਚ ਇੱਕ ਏਅਰ ਹੋਸਟੇਸ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਪੂਰੇ ਹਸਪਤਾਲ ਵਿੱਚ ਹੜਕੰਪ ਮਚ ਗਿਆ ਹੈ। ਇਸ ਮਾਮਲੇ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ 6 ਅਪ੍ਰੈਲ ਨੂੰ ਵਾਪਰੀ ਸੀ। ਉਸ ਸਮੇਂ ਏਅਰ ਹੋਸਟੇਸ ਹਸਪਤਾਲ ਦੇ ਆਈਸੀਯੂ ਵਿੱਚ ਵੈਂਟੀਲੇਟਰ ‘ਤੇ ਸੀ। ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਔਰਤ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਘਰ ਆਈ ਅਤੇ ਇਸ ਘਟਨਾ ਬਾਰੇ ਆਪਣੇ ਪਤੀ ਨੂੰ ਸਭ ਕੁਝ ਦੱਸਿਆ। ਇਸ ਤੋਂ ਬਾਅਦ ਉਸ ਦੇ ਪਤੀ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ।ਤੁਹਾਨੂੰ ਦੱਸ ਦੇਈਏ ਕਿ ਔਰਤ ਅਤੇ ਉਸ ਦੇ ਪਤੀ ਨੇ ਗੁਰੂਗ੍ਰਾਮ ਦੇ ਸਦਰ ਪੁਲਿਸ ਸਟੇਸ਼ਨ ਪਹੁੰਚ ਕੇ ਇਸ ਘਟਨਾ ਸਬੰਧੀ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤ ਵਿੱਚ, ਔਰਤ ਨੇ ਕਿਹਾ ਕਿ ਉਹ ਕੰਪਨੀ ਵੱਲੋਂ ਸਿਖਲਾਈ ਲਈ ਗੁਰੂਗ੍ਰਾਮ ਆਈ ਸੀ ਅਤੇ ਇੱਕ ਹੋਟਲ ਵਿੱਚ ਠਹਿਰੀ ਹੋਈ ਸੀ। ਇਸ ਦੌਰਾਨ, ਸਵੀਮਿੰਗ ਪੂਲ ਵਿੱਚ ਡੁੱਬਣ ਕਾਰਨ ਉਸ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

Spread the love