ਅੱਜ ਭਾਰਤੀ ਚੋਣ ਕਮਿਸ਼ਨ ਵਲੋਂ ਮਹਾਰਾਸ਼ਟਰ ਵਿਚ ਹੋਣ ਵਾਲੀਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ 20 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 23 ਨਵੰਬਰ ਨੂੰ ਆਉਣਗੇ। ਮਹਾਰਾਸ਼ਟਰ ਵਿਚ ਚੋਣਾਂ ਇਕ ਹੀ ਪੜਾਅ ਵਿਚ ਪੈਣਗੀਆਂ।ਝਾਰਖੰਡ ਵਿਚ 13 ਨਵੰਬਰ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਕੀਤੀ ਜਾਵੇਗੀ।ਇਸ ਦੇ ਨਾਲ ਪੰਜਾਬ ‘ਚ ਜਿਮਨੀ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਤਹਿਤ 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ਗਿੱਦੜਬਾਹਾ,ਬਰਨਾਲਾ,ਡੇਰਾ ਬਾਬਾ ਨਾਨਕ ਤੇ ਚੱਬੇਵਾਲ ‘ਚ ਵੋਟਾਂ ਪੈਣਗੀਆਂ ਤੇ 23 ਨਵੰਬਰ ਨੂੰ ਨਤੀਜੇ ਆਉਣਗੇ ।
