ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰੀ

ਕੈਨੇਡੀਅਨ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ‘ਚ ਚੌਥੇ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਇਕ ਅਧਿਕਾਰਤ ਰਿਲੀਜ਼ ‘ਚ ਦਿੱਤੀ ਗਈ।ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ (22) ਵਜੋਂ ਹੋਈ ਹੈ। ਨਿੱਝਰ ਦੀ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਗੁਰਦੁਆਰੇ ਦੇ ਬਾਹਰ ਹੱਤਿਆ ਕਰ ਦਿੱਤੀ ਗਈ ਸੀ। ਅਮਰਦੀਪ ਸਿੰਘ (22) ‘ਤੇ ਫਰਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ।

Spread the love