ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਕੁਲਵੰਤ ਰਾਊਕੇ ਜੇਲ ਤੋਂ ਲੜੇਗਾ ਚੋਣ

ਅੰਮ੍ਰਿਤਪਾਲ ਸਿੰਘ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਕੁਲਵੰਤ ਸਿੰਘ ਰਾਊਕੇ ਹੁਣ ਬਰਨਾਲਾ ਵਿਧਾਨ ਸਭਾ ਉਪ ਚੋਣ ਲੜਨਗੇ। ਉਨ੍ਹਾਂ ਦੇ ਭਰਾ ਮਹਾ ਸਿੰਘ ਨੇ ਸ਼ੁੱਕਰਵਾਰ ਨੂੰ ਮੀਡੀਆ ਨਾਲ ਇਹ ਜਾਣਕਾਰੀ ਸਾਂਝੀ ਕੀਤੀ। ਜੇਲ ਤੋਂ ਚੋਣ ਲੜਨ ਵਾਲੇ ਅੰਮ੍ਰਿਤਪਾਲ ਨੇ ਹਾਲ ਹੀ ਵਿਚ ਪੰਜਾਬ ਦੀ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਵੱਡੇ ਫਰਕ ਨਾਲ ਜਿੱਤੀ ਸੀ।

Spread the love