ਪੇਪਰ ਲੀਕ ਵਿਰੋਧੀ ਕਾਨੂੰਨ ਲਾਗੂ, ਅੱਧੀ ਰਾਤ ਨੂੰ ਨੋਟੀਫਿਕੇਸ਼ਨ ਕੀਤਾ ਜਾਰੀ

ਭਾਰਤ ਵਿੱਚ ਪੇਪਰ ਲੀਕ ਵਿਰੋਧੀ ਕਾਨੂੰਨ ਭਾਵ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਐਕਟ, 2024 ਲਾਗੂ ਹੋ ਗਿਆ ਹੈ। ਕੇਂਦਰ ਨੇ ਸ਼ੁੱਕਰਵਾਰ (21 ਜੂਨ) ਦੀ ਅੱਧੀ ਰਾਤ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਇਹ ਕਾਨੂੰਨ ਭਰਤੀ ਪ੍ਰੀਖਿਆਵਾਂ ਵਿੱਚ ਧੋਖਾਧੜੀ ਅਤੇ ਹੋਰ ਬੇਨਿਯਮੀਆਂ ਨੂੰ ਰੋਕਣ ਲਈ ਲਿਆਂਦਾ ਗਿਆ ਹੈ।ਇਸ ਕਾਨੂੰਨ ਦੇ ਤਹਿਤ ਪੇਪਰ ਲੀਕ ਕਰਨ ਜਾਂ ਉੱਤਰ ਪੱਤਰੀ ਨਾਲ ਛੇੜਛਾੜ ਕਰਨ ‘ਤੇ ਘੱਟੋ-ਘੱਟ 3 ਸਾਲ ਦੀ ਕੈਦ ਦੀ ਸਜ਼ਾ ਹੋਵੇਗੀ। ਇਸ ਨੂੰ 10 ਲੱਖ ਰੁਪਏ ਤੱਕ ਦੇ ਜੁਰਮਾਨੇ ਦੇ ਨਾਲ ਪੰਜ ਸਾਲ ਤੱਕ ਵਧਾਇਆ ਜਾ ਸਕਦਾ ਹੈ।ਜੇਕਰ ਪ੍ਰੀਖਿਆ ਕਰਵਾਉਣ ਲਈ ਨਿਯੁਕਤ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ 1 ਕਰੋੜ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਜੇਕਰ ਅਧਿਕਾਰੀ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਤੋਂ ਪ੍ਰੀਖਿਆ ਦਾ ਖਰਚਾ ਵਸੂਲਿਆ ਜਾਵੇਗਾ।ਇਸ ਕਾਨੂੰਨ ਨੂੰ ਲਿਆਉਣ ਦਾ ਫੈਸਲਾ ਂਓਓਠ ਅਤੇ ੂਘਛ-ਂਓਠ ਵਰਗੀਆਂ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਦੇ ਵਿਚਕਾਰ ਇੱਕ ਵੱਡਾ ਕਦਮ ਹੈ। ਇਸ ਕਾਨੂੰਨ ਤੋਂ ਪਹਿਲਾਂ ਕੇਂਦਰ ਸਰਕਾਰ ਅਤੇ ਜਾਂਚ ਏਜੰਸੀਆਂ ਕੋਲ ਪ੍ਰੀਖਿਆ ਵਿਚ ਗੜਬੜੀ ਨਾਲ ਸਬੰਧਤ ਅਪਰਾਧਾਂ ਨਾਲ ਨਜਿੱਠਣ ਲਈ ਕੋਈ ਵੱਖਰਾ ਠੋਸ ਕਾਨੂੰਨ ਨਹੀਂ ਸੀ।

Spread the love