ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਔਰਤ ਵੱਲੋਂ ਸਿੱਖ ਮਰਿਆਦਾ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਸਿੱਖ ਜਥੇਬੰਦੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੀਤੇ ਦਿਨੀਂ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ ਸੀ। ਇੱਕ ਔਰਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਅੰਦਰ ਯੋਗਾ ਕੀਤਾ ਗਿਆ ਹੈ। ਇਸ ਦੌਰਾਨ ਉਸ ਔਰਤ ਨੇ ਸਿਰ ਥੱਲੇ ਤੇ ਲੱਤਾਂ ਅਸਮਾਨ ਵੱਲ ਕੀਤੀਆਂ ਹੋਈਆਂ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦਾ ਵੀ ਧਿਆਨ ਇਸ ਔਰਤ ਵੱਲ ਨਹੀਂ ਪਿਆ। ਸਿੱਖ ਜਥੇਬੰਦੀਆਂ ’ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਬੇਅਦਬੀ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਨੇ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਯੋਗਾ ਕੀਤਾ। ਉਸ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰ ਸਾਂਝੀ ਕੀਤੀ। ਅਰਚਨਾ ਮਕਵਾਨਾ ਸ਼ੀਰਸ਼ ਆਸਣ ਕਰਦੀ ਨਜ਼ਰ ਆ ਰਹੀ ਹੈ। ਅਰਚਨਾ ਨੇ ਕਿਹਾ ਕਿ ਕਿਹਾ- ਮੈਂ ਯੋਗਾ ਦੀ ਪਾਵਰ ਨੂੰ ਦੁਨੀਆ ‘ਚ ਪਹੁੰਚਾਉਣਾ ਚਾਹੁੰਦੀ ਹਾਂ। ਉਸ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਕਈ ਲੋਕ ਇਸ ਦਾ ਵਿਰੋਧ ਕਰ ਰਹੇ ਰਹੇ ਹਨ। ਜਿਸ ਤੋਂ ਬਾਅਦ ਅਰਚਨਾ ਮਕਵਾਨਾ ਨੇ ਮੁਆਫੀ ਵੀ ਮੰਗੀ ਹੈ।