ਅੰਮ੍ਰਿਤਪਾਲ ਸਿੰਘ ਦੀ ਮਾਤਾ ਤੇ ਹੋਰ ਆਗੂਆਂ ਦੀ ਗ੍ਰਿਫਤਾਰੀ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਤੇ ਡਾਕਾ – ਗਿਆਨੀ ਹਰਪ੍ਰੀਤ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਜਾਣ ਵਾਲੇ ਖ਼ਾਲਸਾ ਚੇਤਨਾ ਮਾਰਚ ਦੇ ਮੱਦੇਨਜ਼ਰ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀਆਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ‘ਤੇ ਡਾਕਾ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਅਤੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਵੀ ਕੀਤੀ।ਸਿੰਘ ਸਾਹਿਬ ਨੇ ਕਿਹਾ ਕਿ ਸਰਕਾਰ ਖ਼ਾਲਸਾ ਸਾਜਨਾ ਦਿਵਸ ਮੌਕੇ ਭੈਅ ਦਾ ਮਾਹੌਲ ਬਣਾਉਣ ਤੋਂ ਗ਼ੁਰੇਜ਼ ਕਰੇ ਅਤੇ ਸੰਗਤਾਂ ਨੂੰ ਪ੍ਰੇਸ਼ਾਨੀ ਨਾ ਆਉਣ ਦੇਣ ਨੂੰ ਯਕੀਨੀ ਬਣਾਵੇ।

Spread the love