ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਭਾਰਤ ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨਰ ਅਰੁਣ ਗੋਇਲ ਨੇ ਅਸਤੀਫਾ ਦੇ ਦਿੱਤਾ ਹੈ।ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਚੋਣ ਕਮਿਸ਼ਨ ਵਿੱਚ ਚੋਣ ਕਮਿਸ਼ਨਰ ਦੀ ਇੱਕ ਅਸਾਮੀ ਪਹਿਲਾਂ ਹੀ ਖਾਲੀ ਸੀ। ਗੋਇਲ ਦੇ ਅਸਤੀਫੇ ਤੋਂ ਬਾਅਦ ਹੁਣ ਸਿਰਫ਼ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਹੀ ਰਹਿ ਗਏ ਹਨ।ਚੋਣ ਕਮਿਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਤੋਂ ਇਲਾਵਾ ਦੋ ਹੋਰ ਚੋਣ ਕਮਿਸ਼ਨਰ ਹਨ। ਅਰੁਣ ਗੋਇਲ ਨੇ ਮੁੱਖ ਚੋਣ ਕਮਿਸ਼ਨਰ ਨਾਲ ਚੋਣ ਤਿਆਰੀਆਂ ਲਈ ਕਈ ਸੂਬਿਆਂ ਦੇ ਦੌਰੇ ਕੀਤੇ। ਹੁਣ ਉਨ੍ਹਾਂ ਨੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Spread the love