ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਜ਼ਮਾਨਤ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਅੱਜ ਜ਼ਮਾਨਤ ਦੇ ਦਿੱਤੀ ਗਈ ਹੈ। ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਚੰਡੀਗੜ੍ਹ ਤੋਂ ਦਿੱਲੀ ਦੌਰੇ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਵੀ ਜਾ ਸਕਦੇ ਹਨ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਤੱਕ ਜੇਲ੍ਹ ਵਿਚੋਂ ਬਾਹਰ ਆ ਸਕਦੇ ਹਨ।

Spread the love