ਦਿੱਲੀ ਚੋਣਾਂ ਤੋਂ ਪਹਿਲਾਂ PM ਮੋਦੀ ਨੂੰ ਅਰਵਿੰਦ ਕੇਜਰੀਵਾਲ ਦੀ ਵੱਡੀ ‘ਚੁਣੌਤੀ’

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਨਡੀਏ ਸ਼ਾਸਿਤ ਰਾਜਾਂ ਵਿੱਚ ਮੁਫਤ ਬਿਜਲੀ ਦੇਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਇਸ ਮੰਗ ਨੂੰ ਪੂਰਾ ਕਰਦੇ ਹਨ ਤਾਂ ਉਹ ਭਾਜਪਾ ਲਈ ਪ੍ਰਚਾਰ ਕਰਨਗੇ। ਦਿੱਲੀ ‘ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ, ‘ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਫਰਵਰੀ ‘ਚ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਸ਼ਾਸਤ ਸਾਰੇ 22 ਸੂਬਿਆਂ ‘ਚ ਮੁਫਤ ਬਿਜਲੀ ਮੁਹੱਈਆ ਕਰਵਾਉਣ। ਜੇਕਰ ਉਹ ਅਜਿਹਾ ਕਰਦਾ ਹੈ ਤਾਂ ਮੈਂ ਭਾਜਪਾ ਲਈ ਪ੍ਰਚਾਰ ਕਰਾਂਗਾ।

Spread the love