ਏਸ਼ੀਆਈ ਚੈਂਪੀਅਨਜ਼ ਟਰਾਫੀ-2024: ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾਇਆ

ਏਸ਼ੀਆਈ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ‘ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਹਰਮਨਪ੍ਰੀਤ ਸਿੰਘ ਦੀ ਟੀਮ ਇੰਡੀਆ ਨੇ ਸ਼ਨੀਵਾਰ ਨੂੰ ਪੂਲ ਗੇੜ ਦੇ ਮੈਚ ‘ਚ ਕੱਟੜ ਵਿਰੋਧੀ ਪਾਕਿਸਤਾਨ ਨੂੰ 2-1 ਨਾਲ ਹਰਾਇਆ। ਕਪਤਾਨ ਹਰਮਨਪ੍ਰੀਤ ਨੇ ਦੋਵੇਂ ਗੋਲ ਕੀਤੇ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ ਪੰਜਵੀਂ ਜਿੱਤ ਸੀ। ਟੀਮ ਇੰਡੀਆ ਪਹਿਲਾਂ ਹੀ ਸੈਮੀਫਾਈਨਲ ‘ਚ ਪਹੁੰਚ ਚੁੱਕੀ ਹੈ।ਭਾਰਤ ਨੇ ਆਪਣੇ ਪਹਿਲੇ ਮੈਚ ਵਿੱਚ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ ਸੀ। ਉਥੇ ਹੀ ਦੂਜੇ ਮੈਚ ‘ਚ ਟੀਮ ਇੰਡੀਆ ਨੇ ਮਲੇਸ਼ੀਆ ਨੂੰ 8-1 ਨਾਲ ਹਰਾਇਆ। ਤੀਜੇ ਮੈਚ ਵਿੱਚ ਭਾਰਤੀ ਟੀਮ ਨੇ ਜਾਪਾਨ ਨੂੰ 5-1 ਨਾਲ ਹਰਾਇਆ। ਇਸ ਦੇ ਨਾਲ ਹੀ ਚੌਥੇ ਮੈਚ ਵਿੱਚ ਹਰਮਨਪ੍ਰੀਤ ਦੀ ਟੀਮ ਨੇ ਚੀਨ ਨੂੰ 3-0 ਨਾਲ ਹਰਾਇਆ। ਭਾਰਤ ਨੇ ਇਸ ਟੂਰਨਾਮੈਂਟ ਵਿੱਚ ਹੁਣ ਤੱਕ 21 ਗੋਲ ਕੀਤੇ ਹਨ, ਜਦਕਿ ਚਾਰ ਗੋਲ ਕੀਤੇ ਹਨ। ਭਾਰਤ ਦੀ ਰੱਖਿਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਟੂਰਨਾਮੈਂਟ ਵਿੱਚ ਹਰਮਨਪ੍ਰੀਤ ਨੇ ਪੰਜ ਅਤੇ ਅਰਿਜੀਤ ਸਿੰਘ ਨੇ ਤਿੰਨ ਗੋਲ ਕੀਤੇ।ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋਵੇਂ ਗੋਲ 13ਵੇਂ ਅਤੇ 19ਵੇਂ ਮਿੰਟ ਵਿੱਚ ਕੀਤੇ। ਇਸ ਦੇ ਨਾਲ ਹੀ ਪਾਕਿਸਤਾਨ ਲਈ ਇੱਕੋ ਇੱਕ ਗੋਲ ਅਹਿਮਦ ਨਦੀਮ ਨੇ ਸੱਤਵੇਂ ਮਿੰਟ ਵਿੱਚ ਕੀਤਾ। ਉਸ ਨੇ ਗੋਲ ਕਰਕੇ ਪਾਕਿਸਤਾਨ ਨੂੰ 1-0 ਨਾਲ ਅੱਗੇ ਕਰ ਦਿੱਤਾ ਸੀ। ਹਾਲਾਂਕਿ ਹਰਮਨਪ੍ਰੀਤ ਨੇ ਪੈਨਲਟੀ ਕਾਰਨਰ ‘ਤੇ ਗੋਲ ਕਰਕੇ ਟੀਮ ਇੰਡੀਆ ਲਈ ਵਾਪਸੀ ਕੀਤੀ। ਸੈਮੀਫਾਈਨਲ ਮੈਚ 16 ਸਤੰਬਰ ਨੂੰ ਅਤੇ ਫਾਈਨਲ ਮੈਚ 17 ਸਤੰਬਰ ਨੂੰ ਖੇਡਿਆ ਜਾਵੇਗਾ।

Spread the love