ਕੰਮ ‘ਤੇ ਜਾ ਰਹੇ ਮਜ਼ਦੂਰਾਂ ਨੂੰ ਬਣਾਇਆ ਨਿਸ਼ਾਨਾ,11ਮੌਤਾਂ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਕੋਲਾ ਖਾਣਾਂ ’ਚ ਕੰਮ ਕਰਨ ਵਾਲੇ ਇੱਕ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ ਵਿੱਚ ਘੱਟੋ-ਘੱਟ 11 ਲੋਕ ਮਾਰੇ ਗਏ। ਇਸ ਤੋਂ ਪਹਿਲਾਂ ਵੀ ਇਸ ਇਲਾਕੇ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਹ ਧਮਾਕਾ ਬਲੋਚਿਸਤਾਨ ਸੂਬੇ ਦੇ ਹਰਨਾਈ ਵਿੱਚ ਹੋਇਆ। ਕੋਲਾ ਖਾਣ ਦੇ ਮਜ਼ਦੂਰਾਂ ਨੂੰ ਲੈ ਕੇ ਜਾ ਰਹੇ ਇੱਕ ਪਿਕਅੱਪ ਵਾਹਨ ‘ਤੇ ਵਿਸਫੋਟਕ ਯੰਤਰ ਨਾਲ ਹਮਲਾ ਕੀਤਾ ਗਿਆ। ਹਮਲੇ ’ਚ 11 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

Spread the love