ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ-4 ਦੀ ਮੌ.ਤ

ਬਟਾਲਾ ਨਜ਼ਦੀਕ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਗੁਰਦਾਸਪੁਰ ਰੋਡ ‘ਤੇ ਸਥਿਤ ਬੱਤੀਆਂ ਵਾਲੇ ਚੌਕ ਵਿਚ ਪਿੰਡ ਵਿੱਠਵਾਂ, ਗੋਪਾਲਪੁਰ ਅਤੇ ਪਿੰਡ ਮੂੜ ਦੀਆਂ ਦੋ ਧਿਰਾਂ ਵਿਚ ਪੁਰਾਣੀ ਰੰਜ਼ਿਸ ਦੀ ਲੜਾਈ ਦੇ ਚਲਦਿਆਂ ਗੋਲੀਆਂ ਚੱਲ ਗਈਆਂ, ਜਿਸ ਵਿਚ ਦੋਵਾਂ ਧਿਰਾਂ ਦੇ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ-ਛੇ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ ਙ ਜਾਣਕਾਰੀ ਅਨੁਸਾਰ ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਵਿੱਠਵਾਂ ਦੇ ਸਰਪੰਚ ਅੰਗਰੇਜ਼ ਸਿੰਘ ਆਪਣੇ ਭਰਾ ਬਲਜੀਤ ਸਿੰਘ ਪੁੱਤਰ ਬੁੱਢਾ ਸਿੰਘ ਅਤੇ ਭਤੀਜੇ ਸ਼ਮਸ਼ੇਰ ਸਿੰਘ ਪੁੱਤਰ ਹਰਚਰਨ ਸਿੰਘ ਨਾਲ ਸ੍ਰੀ ਹਰਿਗੋਬਿੰਦਪੁਰ ਨੂੰ ਆ ਰਿਹਾ ਸੀ ਅਤੇ ਦੂਜੀ ਧਿਰ ਦੇ ਵਿਅਕਤੀ ਜੋ ਕਿ ਪਿੰਡ ਵਿੱਠਵਾਂ, ਗੋਪਾਲਪੁਰ ਅਤੇ ਪਿੰਡ ਮੂੜ ਦੇ ਹਨ, ਇਨ੍ਹਾਂ ਦੋਵਾਂ ਧੜਿਆਂ ਦੀ ਬੱਤੀਆਂ ਵਾਲੇ ਚੌਕ ਵਿਚ ਆਹਮੋ-ਸਾਹਮਣੇ ਹੋਈ ਜ਼ਬਰਦਸਤ ਲੜਾਈ ਦੌਰਾਨ ਗੋਲੀਆਂ ਚੱਲਣ ਕਾਰਨ ਸਰਪੰਚ ਅੰਗਰੇਜ਼ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਭਰਾ ਬਲਜੀਤ ਸਿੰਘ ਅਤੇ ਭਤੀਜਾ ਸ਼ਮਸ਼ੇਰ ਸਿੰਘ ਵਾਸੀ ਵਿੱਠਵਾਂ ਤੋਂ ਇਲਾਵਾ ਦੂਜੀ ਧਿਰ ਦੇ ਨਿਰਮਲ ਸਿੰਘ ਪੁੱਤਰ ਦਿਵਾਨ ਸਿੰਘ ਵਾਸੀ ਮੂੜ ਅਤੇ ਬਲਰਾਜ ਸਿੰਘ ਪੁੱਤਰ ਰਵੇਲ ਸਿੰਘ ਵਾਸੀ ਗੋਪਾਲਪੁਰ ਵਿੱਠਵਾਂ ਦੀ ਮੌਤ ਹੋ ਗਈ, ਜਦਕਿ ਹੋਰ ਲੋਕ ਵੀ ਜ਼ਖ਼ਮੀ ਹੋ ਗਏ ਙ ਇਸ ਸਮੇਂ ਸ੍ਰੀ ਹਰਿਗੋਬਿੰਦਪੁਰ ਪੁਲਿਸ ਸਬ-ਡਵੀਜ਼ਨ ਦੇ ਡੀ.ਐੱਸ.ਪੀ. ਰਾਜੇਸ਼ ਕੱਕੜ, ਸ੍ਰੀ ਹਰਿਗੋਬਿੰਦਪੁਰ ਥਾਣਾ ਮੁਖੀ ਸਤਪਾਲ ਸਿੰਘ ਅਤੇ ਸਬ-ਇਸਪੈਕਟਰ ਬਲਕਾਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਙ ਉਨ੍ਹਾਂ ਲੜਾਈ ਦੀ ਵਜ਼ਾ ਪਿੰਡ ਵਿੱਠਵਾਂ, ਗੋਪਾਲਪੁਰ ਅਤੇ ਪਿੰਡ ਮੂੜ ਦੇ ਦੋ ਧੜਿ੍ਹਆਂ ਦੀ ਆਪਸੀ ਲੜਾਈ ਦੱਸਿਆ ਙ ਉਨ੍ਹਾਂ ਕਿਹਾ ਕਿ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਅਤੇ ਅੰਮਿ੍ਤਸਰ ਵਿਖੇ ਲਿਜਾਇਆ ਗਿਆ, ਪ੍ਰੰਤੂ ਸ਼ਮੇਸ਼ਰ ਸਿੰਘ ਪੁੱਤਰ ਹਰਚਰਨ ਸਿੰਘ, ਬਲਜੀਤ ਸਿੰਘ ਪੁੱਤਰ ਬੁੱਢਾ ਸਿੰਘ ਵਾਸੀ ਵਿੱਠਵਾਂ ਅਤੇ ਦੂਜੀ ਧਿਰ ਦੇ ਨਿਰਮਲ ਸਿੰਘ ਪੁੱਤਰ ਦਿਵਾਨ ਸਿੰਘ ਵਾਸੀ ਮੂੜ, ਬਲਰਾਜ ਸਿੰਘ ਪੁੱਤਰ ਰਵੇਲ ਸਿੰਘ ਵਾਸੀ ਗੋਪਾਲਪੁਰ ਵਿੱਠਵਾਂ ਦੀ ਮੌਤ ਗੋਲੀਆਂ ਲੱਗਣ ਨਾਲ ਹੋ ਗਈ ਹੈ ਙ

Spread the love