ਦਿੱਲੀ ਦਾ ਨਵਾਂ ਮੁੱਖ ਮੰਤਰੀ: ਆਤਿਸ਼ੀ ਦੇ ਨਾ ਤੇ ਲੱਗੀ ਮੋਹਰ

ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਵਿਧਾਇਕ ਦਲ ਦੀ ਬੈਠਕ ‘ਚ ਆਮ ਆਦਮੀ ਪਾਰਟੀ ਦੇ ਮੁਖੀ ਨੇ ਖੁਦ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ, ਜਿਸ ‘ਤੇ ਵਿਧਾਇਕਾਂ ਨੇ ਖੜ੍ਹੇ ਹੋ ਕੇ ਆਪਣੀ ਮਨਜ਼ੂਰੀ ਦੀ ਮੋਹਰ ਲਗਾ ਦਿੱਤੀ। ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਸ਼ਾਮ 4:30 ਵਜੇ ਕੇਜਰੀਵਾਲ ਲੈਫਟੀਨੈਂਟ ਗਵਰਨਰ ਵਿਨੈ ਸਕਸੈਨਾ ਨਾਲ ਮੁਲਾਕਾਤ ਕਰਨਗੇ ਅਤੇ ਆਪਣਾ ਅਸਤੀਫਾ ਸੌਂਪਣਗੇ।

Spread the love