ਬਰੈਂਪਟਨ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੇ ਫਲਸਤੀਨੀ ਹਮਾਇਤੀਆਂ ਵੱਲੋਂ ਹਮਲਾ

ਬਰੈਂਪਟਨ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਕੁਝ ਫਲਸਤੀਨੀ ਹਮਾਇਤੀਆਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕ ਕਾਫੀ ਗੁੱਸਾ ਕੱਢ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਲਗਭਗ 37 ਸੈਕਿੰਡ ਦੀ ਹੈ। ਜਿਸ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਚੜ੍ਹੇ ਹੋਏ ਨੌਜਵਾਨ ਘੋੜੇ ‘ਤੇ ਫਲਸਤੀਨ ਦਾ ਝੰਡਾ ਲਹਿਰਾ ਰਹੇ ਹਨ। ਦੋਵਾਂ ਨੌਜਵਾਨਾਂ ਦੇ ਮੂੰਹ ਢਕੇ ਹੋਏ ਸਨ ਅਤੇ ਹੇਠਾਂ ਕਈ ਲੋਕ ਖੜ੍ਹੇ ਸਨ। ਨਾਲ ਹੀ ਮਹਾਰਾਜਾ ਰਣਜੀਤ ਸਿੰਘ ਦੇ ਘੋੜੇ ‘ਤੇ ਇਕ ਵਿਅਕਤੀ ਨੂੰ ਕੱਪੜਾ ਬੰਨ੍ਹਦੇ ਦੇਖਿਆ ਜਾ ਸਕਦਾ ਹੈ।ਕਈ ਲੋਕਾਂ ਨੇ ਪੂਰੀ ਘਟਨਾ ਦੀ ਵੀਡੀਓ ਵੀ ਬਣਾਈ ਹੈ। ਪੂਰੇ ਮਾਮਲੇ ਦੀ ਜਾਣਕਾਰੀ ਕੈਨੇਡਾ ਦੀ ਪੀਲ ਪੁਲਿਸ ਨੂੰ ਦੇ ਦਿੱਤੀ ਗਈ ਹੈ।

Spread the love