ਖਾਲਿ.ਸਤਾਨੀ ਕਹਿ ਕੇ ਸਿੱਖ ਨੌਜਵਾਨ ‘ਤੇ ਹਮਲਾ, ਮਜੀਠੀਆ ਨੇ ਕੰਗਨਾ ਨੂੰ ਠਹਿਰਾਇਆ ਜ਼ਿੰਮੇਵਾਰ

ਹਰਿਆਣਾ ਦੇ ਕੈਥਲ ‘ਚ ਇੱਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਕੰਗਨਾ ਰਣੌਤ ਨੂੰ ਜ਼ਿਮੇਵਾਰ ਠਹਿਰਾਇਆ ਤੇ ਕਿਹਾ  “ਜੇ ਤੁਰੰਤ ਅਜਿਹਾ ਨਾ ਕੀਤਾ ਗਿਆ ਤਾਂ ਇਹ ਜੰਗਲੀ ਅੱਗ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਫੈਲ ਸਕਦੀ ਹੈ। ਇਹ 1984 ਨੂੰ ਦੁਹਰਾਉਣ ਦਾ ਕਾਰਨ ਬਣ ਸਕਦਾ ਹੈ ਜਦੋਂ ਸਿੱਖਾਂ ਨੂੰ ਕਾਂਗਰਸੀਆਂ ਦੀ ਅਗਵਾਈ ਵਾਲੀ ਭੀੜ ਦੁਆਰਾ ਨਿਸ਼ਾਨਾ ਬਣਾਇਆ ਗਿਆ ਸੀ। ਇਸ ਵਾਰ ਭਾਜਪਾ ਨੂੰ ਦੋਸ਼ੀ ਠਹਿਰਾਇਆ ਜਾਵੇਗਾ। ”

https://x.com/bsmajithia/status/1800421337716162971

Spread the love