ਦੱਖਣੀ ਕੋਰੀਆ ’ਚ ਵਿਰੋਧੀ ਧਿਰ ਦੇ ਨੇਤਾ ’ਤੇ ਚਾਕੂ ਨਾਲ ਹਮਲਾ

ਦੱਖਣੀ ਕੋਰੀਆ ਦੇ ਵਿਰੋਧੀ ਧਿਰ ਦੇ ਨੇਤਾ ਲੀ ਜੇ-ਮਯੁੰਗ ਅੱਜ ਦੱਖਣੀ-ਪੂਰਬੀ ਸ਼ਹਿਰ ਬੁਸਾਨ ਵਿੱਚ ਅਣਪਛਾਤੇ ਵਿਅਕਤੀ ਦੇ ਹਮਲੇ ਵਿੱਚ ਜ਼ਖ਼ਮੀ ਹੋ ਗਏ। ਲੀ ਬੁਸਾਨ ਸ਼ਹਿਰ ਵਿੱਚ ਨਵੇਂ ਹਵਾਈ ਅੱਡੇ ਦੀ ਉਸਾਰੀ ਵਾਲੀ ਥਾਂ ਦਾ ਦੌਰਾ ਕਰ ਰਹੇ ਸਨ, ਜਦੋਂ ਉਨ੍ਹਾਂ ਉੱਤੇ ਹਮਲਾ ਹੋਇਆ। ਮੁੱਖ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦੇ ਮੁਖੀ ਲੀ ਹੋਸ਼ ਵਿਚ ਹਨ ਪਰ ਉਨ੍ਹਾਂ ਦੀ ਹਾਲਤ ਬਾਰੇ ਕੁਝ ਪਤਾ ਨਹੀਂ ਹੈ। ਹਮਲਾਵਰ ਨੇ ਲੀ ਦੀ ਗਰਦਨ ‘ਤੇ ਹਮਲਾ ਕਰਨ ਲਈ ਚਾਕੂ ਵਰਗੇ ਹਥਿਆਰ ਦੀ ਵਰਤੋਂ ਕੀਤੀ। ਪੁਲੀਸ ਨੇ ਹਮਲਾਵਰ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ।

Spread the love