ਬੈਂਸ ਭਰਾ ਕਾਂਗਰਸ ਵਿੱਚ ਸ਼ਾਮਿਲ

ਲੋਕ ਇਨਸਾਫ਼ ਪਾਰਟੀ (LIP) ਦੇ ਮੁਖੀ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਬੈਂਸ ਐਤਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਦੋਹਾਂ ਭਰਾਵਾਂ ਨੇ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।ਦੋਵੇਂ ਭਰਾ ਪਿਛਲੇ ਕਈ ਦਿਨਾਂ ਤੋਂ ਦਿੱਲੀ ‘ਚ ਡੇਰੇ ਲਾਏ ਹੋਏ ਸਨ। ਉਦੋਂ ਤੋਂ ਹੀ ਚਰਚਾ ਸ਼ੁਰੂ ਹੋ ਗਈ ਸੀ ਕਿ ਉਹ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ। ਐਤਵਾਰ ਨੂੰ ਰਾਹੁਲ ਗਾਂਧੀ ਨਾਲ ਦੋਹਾਂ ਦੀ ਮੁਲਾਕਾਤ ਤੋਂ ਬਾਅਦ ਉਨ੍ਹਾਂ ਲਈ ਕਾਂਗਰਸ ‘ਚ ਸ਼ਾਮਲ ਹੋਣ ਦਾ ਰਸਤਾ ਸਾਫ ਹੋ ਗਿਆ। ਦੋਵਾਂ ਨੇ ਆਪਣੀਆਂ ਪਾਰਟੀ ਦਾ ਵੀ ਕਾਂਗਰਸ ਵਿੱਚ ਰਲੇਵਾਂ ਕਰ ਲਿਆ ਹੈ।

Spread the love