ਬਲਕੌਰ ਸਿੰਘ ਸਿੱਧੂ ਦੇ ਸੁਰੱਖਿਆ ਕਰਮਚਾਰੀ ਆਪਸ ‘ਚ ਭਿੜੇ, ਇੱਕ ਗੰਨਮੈਨ ਗੰਭੀਰ ਜ਼ਖਮੀ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਸ਼ੁੱਕਰਵਾਰ ਰਾਤ ਨੂੰ ਆਪਸ ਵਿੱਚ ਭਿੜ ਗਏ। ਜਿਸ ਕਾਰਨ ਇੱਕ ਗੰਨਮੈਨ ਵੀ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਿੰਨ ਗੰਨਮੈਨ ਤਾਇਨਾਤ ਹਨ। ਸ਼ੁੱਕਰਵਾਰ ਦੀ ਦੇਰ ਰਾਤ ਨੂੰ ਕਿਸੇ ਗੱਲ ਨੂੰ ਲੈ ਕੇ ਉਹ ਆਪਸ ‘ਚ ਭਿੜ ਗਏ। ਇਸ ਵਿੱਚ ਇੱਕ ਗੰਨਮੈਨ ਗੁਰਦੀਪ ਸਿੰਘ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗ ਗਈਆਂ। ਜ਼ਖਮੀ ਗੰਨਮੈਨ ਨੂੰ ਸਰਕਾਰੀ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹੈ।ਦੱਸਿਆ ਜਾ ਰਿਹਾ ਹੈ ਕਿ ਡਿਊਟੀ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ ਸੀ। ਫਿਲਹਾਲ ਮਾਨਸਾ ਪੁਲਿਸ ਹਸਪਤਾਲ ਪਹੁੰਚ ਗਈ ਹੈ ਅਤੇ ਜ਼ਖਮੀਆਂ ਦੇ ਬਿਆਨ ਦਰਜ ਕਰ ਰਹੀ ਹੈ। ਥਾਣਾ ਸਦਰ ਦੇ ਇੰਚਾਰਜ ਗੁਰਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਵਿਅਕਤੀਆਂ ਵਿੱਚ ਲੜਾਈ ਕਿਉਂ ਹੋਈ। ਇਸ ਤੋਂ ਬਾਅਦ ਹੀ ਪੁਲਿਸ ਅਗਲੀ ਕਾਰਵਾਈ ਕਰੇਗੀ।

Spread the love