ਵੱਡੇ ਭਰਾ ਦੀ ਅੰਤਿਮ ਅਰਦਾਸ ‘ਚ ਪਹੁੰਚੇ ਬਲਵੰਤ ਸਿੰਘ ਰਾਜੋਆਣਾ

ਪੰਜਾਬ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਸੀ। ਇਸ ਦੇ ਨਾਲ ਹੀ ਰਾਜੋਆਣਾ ਅੱਜ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਭਾਈ ਬਲਵੰਤ ਸਿੰਘ ਰਾਜੋਆਣਾ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ’ਚੋਂ ਤਿੰਨ ਘੰਟਿਆਂ ਦੀ ਪੈਰੋਲ ’ਤੇ ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਅੱਜ ਆਪਣੇ ਜੱਦੀ ਪਿੰਡ ਰਾਜੋਆਣਾ ਕਲਾਂ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਪਹੁੰਚੇ, ਜਿਥੇ ਅੱਜ ਉਨ੍ਹਾਂ ਦੇ ਇੱਕਲੌਤੇ ਵੱਡੇ ਭਰਾ ਕੁਲਵੰਤ ਸਿੰਘ ਦੀ ਅੰਤਿਮ ਅਰਦਾਸ ਹੋ ਰਹੀ ਹੈ।

Spread the love