ਸਕੂਲਾਂ ‘ਚ ਐਨਰਜੀ ਡਰਿੰਕਸ ‘ਤੇ ਪਾਬੰਦੀ!

ਕੰਬੋਡੀਆ ਨੇ ਆਪਣੇ ਸਕੂਲਾਂ ਵਿੱਚ ਐਨਰਜੀ ਡਰਿੰਕਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਨੌਜਵਾਨਾਂ ਵਿੱਚ ਸ਼ੂਗਰ ਦੇ ਵੱਧ ਰਹੇ ਕੇਸਾਂ ਨੂੰ ਦੱਸਿਆ ਗਿਆ ਹੈ। ਕੰਬੋਡੀਆ ਦੀ ਸਰਕਾਰ ਨੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸਕੂਲਾਂ ਦੇ ਅੰਦਰ ਅਤੇ ਆਲੇ-ਦੁਆਲੇ ਐਨਰਜੀ ਡਰਿੰਕਸ ਪੀਣ ਅਤੇ ਵੇਚਣ ‘ਤੇ ਪੂਰਨ ਪਾਬੰਦੀ ਹੋਵੇਗੀ।ਉਥੋਂ ਦੀ ਸਰਕਾਰ ਦਾ ਕਹਿਣਾ ਹੈ ਕਿ ਖੰਡ ਅਤੇ ਐਨਰਜੀ ਡਰਿੰਕਸ ਦੇ ਸੇਵਨ ਨਾਲ ਸ਼ੂਗਰ ਸਮੇਤ ਕਈ ਬੀਮਾਰੀਆਂ ਫੈਲ ਰਹੀਆਂ ਹਨ। ਇੰਨਾ ਹੀ ਨਹੀਂ ਉਥੋਂ ਦੇ ਸਕੂਲਾਂ ‘ਚ assembly ਦੌਰਾਨ ਬੱਚਿਆਂ ਨੂੰ ਐਨਰਜੀ ਡਰਿੰਕਸ ਦੇ ਨੁਕਸਾਨਾਂ ਬਾਰੇ ਵੀ ਦੱਸਿਆ ਜਾਵੇਗਾ, ਤਾਂ ਜੋ ਬੱਚੇ ਜਾਗਰੂਕ ਹੋ ਸਕਣ।

Spread the love