ਪੰਜਾਬ ਦੀ ਝਾਕੀ ਦੇ ਅੱਗੇ ਭਗਵੰਤ ਮਾਨ ਤੇ ਕੇਜਰੀਵਾਲ ਦੀ ਫੋਟੋ ਸੀ ਇਸ ਲਈ ਰੱਦ ਕੀਤੀ -ਜਾਖੜ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬੇਵਜ੍ਹਾ ਇਸ ਮਾਮਲੇ ’ਤੇ ਸਿਆਸਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਨੇ ਝਾਕੀ ਦਾ ਥੀਮ ਬਦਲਣ ਲਈ ਕਿਹਾ ਸੀ। ਇਸ ਲਈ ਕੇਂਦਰ ਨੇ ਝਾਕੀ ਰੱਦ ਕਰ ਦਿੱਤੀ ਸੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਝਾਕੀ ਦੇ ਅੱਗੇ ਮੁੱਖ ਮੰਤਰੀ ਤੇ ਕੇਜਰੀਵਾਲ ਦੀ ਫੋਟੋ ਸੀ।ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਨਵੀਂ ਦਿੱਲੀ ’ਚ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀਆਂ ਤਜਵੀਜ਼ਸ਼ੁਦਾ ਤਿੰਨੇ ਝਾਕੀਆਂ ਰੱਦ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਤਿੱਖੀ ਆਲੋਚਨਾ ਕਰਦਿਆਂ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ’ਚ ਸਭ ਤੋਂ ਵੱਧ ਕੁਰਬਾਨੀਆਂ ਦੇਣ ਜਾ ਵਾਲੇ ਸੂਬੇ ਦੀ ਝਾਕੀ ਨਹੀਂ ਦਿਖਾਈ ਰਹੀ। ਇਹ ਪੰਜਾਬ ਨਾਲ ਵਿਤਕਰਾ ਹੈ।

Spread the love