ਭਗਵੰਤ ਮਾਨ 7 ਦਿਨਾਂ ’ਚ ਲਿਖ਼ਤੀ ਮੁਆਫ਼ੀ ਮੰਗਣ ਜਾਂ ਫ਼ੌਜਦਾਰੀ ਮਾਣਹਾਨੀ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ‘ਤੇ ‘ਆਪ’ ਨੇਤਾ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ,‘ਮੈਂ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਮੇਰੇ ਨਿੱਜੀ ਕਾਰੋਬਾਰ ਵਿਰੁੱਧ ਦੋਸ਼ ਲਗਾਉਣ ਲਈ 7 ਦਿਨ ’ਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ’ਤੇ ਉਨ੍ਹਾਂ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।’

Spread the love