ਪੱਛਮੀ ਬੰਗਾਲ ‘ਚ ਵੱਡਾ ਰੇਲ ਹਾਦਸਾ, 15 ਮੌ.ਤਾਂ

ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਮਾਲ ਗੱਡੀ ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈੱਸ ਨਾਲ ਟਕਰਾ ਗਈ। ਮਾਲ ਗੱਡੀ ਨੇ ਖੜ੍ਹੀ ਰੇਲਗੱਡੀ ਨੂੰ ਪਿੱਛਿਓਂ ਟੱਕਰ ਮਾਰੀ ਜਿਸ ਕਰਕੇ ਕੰਚਨਜੰਗਾ ਐਕਸਪ੍ਰੈੱਸ ਦੀਆਂ ਪਿਛਲੀਆਂ ਤਿੰਨ ਬੋਗੀਆਂ ਲੀਹੋਂ ਲੱਥ ਗਈਆਂ। ਹਾਦਸੇ ਵਿਚ ਮਾਲ ਗੱਡੀ ਦੇ ਲੋਕੋ ਪਾਇਲਟ ਤੇ ਸਹਿ-ਪਾਇਲਟ ਅਤੇ ਯਾਤਰੀ ਰੇਲਗੱਡੀ ਦੇ ਗਾਰਡ ਸਣੇ ਘੱਟੋ-ਘੱਟ 15 ਵਿਅਕਤੀਆਂ ਦੀ ਮੌਤ ਹੋ ਗਈ ਤੇ 60 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਅਧਿਕਾਰੀਆਂ ਨੇ ਕਿਹਾ ਕਿ ਮੌਤਾਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਸੂਬਾ ਸਰਕਾਰ ਤੇ ਕੇਂਦਰ ਦੀਆਂ ਕਈ ਏਜੰਸੀਆਂ ਵੱਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਕਾਰਜ ਜਾਰੀ ਹਨ।
Spread the love