ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਅੱਜ ਇਸ ਪਟੀਸ਼ਨ ਉਤੇ ਸੁਣਵਾਈ ਹੋਈ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਉਸ ਲਈ ਸੈਸ਼ਨ ਵਿੱਚ ਹਿੱਸਾ ਲੈਣਾ ਜ਼ਰੂਰੀ ਹੈ। ਹਾਲਾਂਕਿ ਅਦਾਲਤ ਇਸ ਪਟੀਸ਼ਨ ਉਤੇ ਅਗਲੀ ਸੁਣਵਾਈ 25 ਫਰਵਰੀ ਮੰਗਲਵਾਰ ਨੂੰ ਕਰੇਗੀ।ਪਟੀਸ਼ਨ ਵਿਚ (Amritpal Singh granted bail) ਆਖਿਆ ਗਿਆ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ਸੈਸ਼ਨ ‘ਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਸੈਸ਼ਨ ਲਈ ਪੈਰੋਲ ਮਿਲ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਜੇਲ੍ਹ ਵਿੱਚ ਬੰਦ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਉਰਫ਼ ਰਾਸ਼ਿਦ ਇੰਜਨੀਅਰ ਨੂੰ ਸੰਸਦ ਦੇ ਚੱਲ ਰਹੇ ਇਜਲਾਸ ਵਿਚ ਸ਼ਾਮਲ ਹੋਣ ਲਈ ਦੋ ਦਿਨਾਂ ਦੀ ‘ਹਿਰਾਸਤੀ ਪੈਰੋਲ’ ਦੀ ਇਜਾਜ਼ਤ ਦੇ ਦਿੱਤੀ ਸੀ।
