ਜਥੇਦਾਰ ਹਟਾਉਣ ਦੇ ਫ਼ੈਸਲੇ ‘ਤੇ ਬਿਕਰਮ ਮਜੀਠੀਆ ਬਾਗੀ!

ਸੀਨੀਅਰ ਅਕਾਲੂ ਆਗੂ ਬਿਕਰਮ ਮਜੀਠੀਆ ਨੇਇੱਕ ਵੱਡਾ ਬਿਆਨ ਦਿੱਤਾ ਹੈ। ਦਰਅਸਲ ਬਿਕਰਮ ਮਜੀਠੀਆ ਨੇ ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਅਸਹਿਮਤੀ ਜਤਾਈ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਕਮੇਟੀ ਦੇ ਇਸ ਫੈਸਲੇ ਨਾਲ ਉਨ੍ਹਾਂ ਦੇ ਮਨ ਨੂੰ ਡੂੰਘੀ ਠੇਸ ਪਹੁੰਚੀ ਹੈ।ਇਸ ਦੇ ਨਾਲ ਹੀ ਮਜੀਠੀਆ ਨੇ ਕਿਹਾ ਕਿ ਜਥੇਦਾਰ ਨੂੰ ਜਿਸ ਤਰੀਕੇ ਨਾਲ ਹਟਾਇਆ ਗਿਆ, ਸਿੱਖ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਬਹੁਤ ਤਿਖਾ ਬਿਆਨ ਦਿਨਦੇ ਹੋਏ ਕਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਔਖੇ ਸਮੇਂ ਨਾਲ ਡੱਟਕੇ ਖੜਣ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ।

Spread the love