ਬਿਲਕਿਸ ਬਾਨੋਂ ਕੇਸ: ਗੁਜਰਾਤ ਸਰਕਾਰ ਦਾ ਫੈਸਲਾ ਸੁਪਰੀਮ ਕੋਰਟ ਨੇ ਕੀਤਾ ਰੱਦ,ਵਾਪਸ ਜੇਲ੍ਹ ਜਾਣਗੇ ਦੋਸ਼ੀ

ਭਾਰਤੀ ਸੁਪਰੀਮ ਕੋਰਟ ਨੇ ਬਿਲਕਿਸ ਬਾਨੋਂ ਕੇਸ ਦੇ ਗੁਜਰਾਤ ਸਰਕਾਰ ਵੱਲੋਂ ਰਿਹਾਅ ਕੀਤੇ ਸਾਰੇ ਦੋਸ਼ੀਆਂ ਦੀ ਰਿਹਾਈ ਰੱਦ ਕਰ ਦਿੱਤੀ ਹੈ।ਜਿਸ ਤੋਂ ਬਾਅਦ ਇਹ ਸਾਰੇ ਦੋਸ਼ੀ ਹੁਣ ਵਾਪਸ ਜੇਲ੍ਹ ਜਾਣਗੇ।
27 ਫਰਵਰੀ, 2022 ਨੂੰ, ਜਦੋਂ ਉਹ ਭੱਜ ਰਹੇ ਸਨ ਤਾਂ ਭੀੜ ਨੇ ਬਿਲਕਿਸ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਬਿਲਕਿਸ ਨਾਲ ਗੈਂਗਰੇਪ ਕੀਤਾ ਅਤੇ ਉਨ੍ਹਾਂ ਦੀ 3 ਸਾਲ ਦੀ ਬੇਟੀ ਨੂੰ ਉਨ੍ਹਾਂ ਦੇ ਪਰਿਵਾਰ ਦੇ 14 ਹੋਰ ਮੈਂਬਰਾਂ ਨਾਲ ਮਾਰ ਦਿੱਤਾ।ਇਨ੍ਹਾਂ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਮਿਲੀ ਸੀ ਅਤੇ ਹੁਣ ਇਨ੍ਹਾਂ ਨੂੰ ਰਿਹਾਅ ਕਰਨ ਦੇ ਗੁਜਰਾਤ ਸਰਕਾਰ ਦੇ ਫੈਸਲੇ ਨੇ ਦੇਸ਼ ਭਰ ਵਿੱਚ ਹੈਰਾਨੀ ਪੈਦਾ ਕਰ ਦਿੱਤੀ ਸੀ।

ਗੁਜਰਾਤ ਦੀ ਗੋਧਰਾ ਜੇਲ੍ਹ ਤੋਂ ਰਿਹਾਅ ਕੀਤੇ ਦੋਸ਼ੀ
Spread the love